ਨਵੀਂ ਦਿੱਲੀ, 30 ਨਵੰਬਰ
ਐਡਮਿਰਲ ਕਰਮਬੀਰ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਐਡਮਿਰਲ ਆਰ. ਹਰੀ ਕੁਮਾਰ ਨੇ ਅੱਜ ਭਾਰਤੀ ਜਲ ਸੈਨਾ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਐਡਮਿਰਲ ਕੁਮਾਰ ਨੇ ਜਲ ਸੈਨਾ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵਜੋਂ ਸੇਵਾ ਨਿਭਾਈ। 12 ਅਪਰੈਲ 1962 ਨੂੰ ਜਨਮੇ ਐਡਮਿਰਲ ਕੁਮਾਰ 1 ਜਨਵਰੀ 1983 ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ।लगभग