ਬਰਦਵਾਨ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਗਨੀਪਥ ਯੋਜਨਾ ਤਹਿਤ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਚਾਰ ਸਾਲ ਮਗਰੋਂ ਸੇਵਾਮੁਕਤੀ ਤੋਂ ਬਾਅਦ ਨੌਜਵਾਨਾਂ ਦਾ ਕੋਈ ਭਵਿੱਖ ਨਹੀਂ ਹੈ। ਬੈਨਰਜੀ ਨੇ ਇੱਥੇ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ’ਚ ਰੱਖ ਕੇ ਇਹ ਨਵੀਂ ਰੱਖਿਆ ਭਰਤੀ ਯੋਜਨਾ ਲਿਆਂਦੀ ਹੈ। -ਪੀਟੀਆਈ