ਨਵੀਂ ਦਿੱਲੀ ’ਚ ਰੇਵੰਤ ਰੈੱਡੀ ਨੇ ਖੜਗੇ, ਸੋਨੀਆ ਤੇ ਰਾਹੁਲ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 6 ਦਸੰਬਰ ਤਿਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨੁਮੂਲਾ ਰੇਵੰਤ ਰੈੱਡੀ ਨੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਇਕ ਦਿਨ ਬਾਅਦ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਬਾਅਦ ਵਿੱਚ ਰੈੱਡੀ ਨੇ ਕਾਂਗਰਸ ਦੀ...
Advertisement
ਨਵੀਂ ਦਿੱਲੀ, 6 ਦਸੰਬਰ
ਤਿਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨੁਮੂਲਾ ਰੇਵੰਤ ਰੈੱਡੀ ਨੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਇਕ ਦਿਨ ਬਾਅਦ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਬਾਅਦ ਵਿੱਚ ਰੈੱਡੀ ਨੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ। ਉਹ ਤਿਲੰਗਾਨਾ ਦੀ ਮਲਕਾਜਗਿਰੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਕਾਂਗਰਸ ਲੀਡਰਸ਼ਿਪ ਨੇ ਮੰਗਲਵਾਰ ਨੂੰ ਰੈੱਡੀ ਨੂੰ ਵਿਧਾਇਕ ਦਲ ਦਾ ਨੇਤਾ ਬਣਾਉਣ ਦਾ 'ਸਰਬਸੰਮਤੀ' ਫੈਸਲਾ ਲਿਆ। ਰੈੱਡੀ 7 ਦਸੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਹ ਤਿਲੰਗਾਨਾ ਦੇ ਦੂਜੇ ਮੁੱਖ ਮੰਤਰੀ ਹੋਣਗੇ।
Advertisement
Advertisement
×