ਨਵੀਂ ਦਿੱਲੀ, 27 ਨਵੰਬਰ
ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਨੇ ਕੁੱਝ ਰਾਜਾਂ ਵੱਲੋਂ ਪੁਰਾਣੀ ਪੈਨਸ਼ਨ ਯੋਜਨਾ (ਓਪੀਐੱਸ) ਨੂੰ ਮੁੜ ਲਾਗੂ ਕਰਨ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਭਵਿੱਖ ਦੇ ਟੈਕਸਦਾਤਾਵਾਂ ‘ਤੇ ਅਜਿਹੇ ਸਮੇਂ ਬੋਝ ਪਵੇਗਾ ਜਦੋਂ ਭਾਰਤ ਨੂੰ ਆਪਣੀ ਵਿੱਤੀ ਸਥਿਤੀ ਨੂੰ ਸੁਧਾਰਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਦੇਣ ਦੀ ਲੋੜ ਹੈ।