ਕੋਲਕਾਤਾ, 7 ਫਰਵਰੀਕਲਕੱਤਾ ਹਾਈ ਕੋਰਟ ਨੇ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਉਹ ਪਟੀਸ਼ਨ ਸਵੀਕਾਰ ਲਈ ਹੈ, ਜਿਸ ਵਿੱਚ ਆਰਜੀ ਕਰ ਹਸਪਤਾਲ ਜਬਰ-ਜਨਾਹ ਮਾਮਲੇ ਦੇ ਮੁਲਜ਼ਮ ਸੰਜੈ ਰੌਏ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਹੈ।ਹਾਲਾਂਕਿ ਬੈਂਚ ਨੇ ਮਾਮਲੇ ਦੇ ਇਕਲੌਤੇ ਮੁਲਜ਼ਮ ਰੌਏ ਨੂੰ ਸੁਣਾਈ ਗਈ ਸਜ਼ਾ ਨੂੰ ਚੁੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੀਬੀਆਈ ਅਤੇ ਸੂਬਾ ਸਰਕਾਰ ਦੋਵਾਂ ਨੇ ਰੌਏ ਨੂੰ ਮੌਤ ਦੀ ਸਜ਼ਾ ਸੁਣਾਉਣ ਦੀ ਅਪੀਲ ਕਰਦਿਆਂ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।ਜਸਟਿਸ ਦੇਬਾਂਸਗੂ ਬਸਾਕ ਅਤੇ ਜਸਟਿਸ ਮੁਹੰਮਦ ਸਬਾਰ ਰਸ਼ੀਦੀ ਦੇ ਬੈਂਚ ਨੇ ਕਿਹਾ ਕਿ ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ ਸੀ, ਇਸ ਲਈ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਸੁਣਵਾਈ ਲਈ ਸਵੀਕਾਰੀ ਜਾਂਦੀ ਹੈ। ਪਿਛਲੇ ਸਾਲ ਨੌਂ ਅਗਸਤ ਨੂੰ ਇੱਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ ਇੱਕ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ