RG Kar rape-murder case: ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਕਲਕੱਤਾ ਹਾਈ ਕੋਰਟ
HC admits CBI's appeal against trial court's life term sentence to convict; ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਮੁਲਜ਼ਮ ਨੂੰ ਮੌਤ ਦੀ ਸਜ਼ਾ ਦੇਣ ਦੀ ਅਪੀਲ
Advertisement
ਕੋਲਕਾਤਾ, 7 ਫਰਵਰੀਕਲਕੱਤਾ ਹਾਈ ਕੋਰਟ ਨੇ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਉਹ ਪਟੀਸ਼ਨ ਸਵੀਕਾਰ ਲਈ ਹੈ, ਜਿਸ ਵਿੱਚ ਆਰਜੀ ਕਰ ਹਸਪਤਾਲ ਜਬਰ-ਜਨਾਹ ਮਾਮਲੇ ਦੇ ਮੁਲਜ਼ਮ ਸੰਜੈ ਰੌਏ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਹੈ।
ਹਾਲਾਂਕਿ ਬੈਂਚ ਨੇ ਮਾਮਲੇ ਦੇ ਇਕਲੌਤੇ ਮੁਲਜ਼ਮ ਰੌਏ ਨੂੰ ਸੁਣਾਈ ਗਈ ਸਜ਼ਾ ਨੂੰ ਚੁੁਣੌਤੀ ਦੇਣ ਵਾਲੀ ਪੱਛਮੀ ਬੰਗਾਲ ਸਰਕਾਰ ਦੀ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੀਬੀਆਈ ਅਤੇ ਸੂਬਾ ਸਰਕਾਰ ਦੋਵਾਂ ਨੇ ਰੌਏ ਨੂੰ ਮੌਤ ਦੀ ਸਜ਼ਾ ਸੁਣਾਉਣ ਦੀ ਅਪੀਲ ਕਰਦਿਆਂ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।
Advertisement
ਜਸਟਿਸ ਦੇਬਾਂਸਗੂ ਬਸਾਕ ਅਤੇ ਜਸਟਿਸ ਮੁਹੰਮਦ ਸਬਾਰ ਰਸ਼ੀਦੀ ਦੇ ਬੈਂਚ ਨੇ ਕਿਹਾ ਕਿ ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ ਸੀ, ਇਸ ਲਈ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ਸੁਣਵਾਈ ਲਈ ਸਵੀਕਾਰੀ ਜਾਂਦੀ ਹੈ। ਪਿਛਲੇ ਸਾਲ ਨੌਂ ਅਗਸਤ ਨੂੰ ਇੱਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸੈਮੀਨਾਰ ਹਾਲ ਵਿੱਚ ਇੱਕ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ
Advertisement