ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀਪੁਰ ਹਿੰਸਾ ਕਾਰਨ ਸੰਸਦ ’ਚ ਹੰਗਾਮਾ: ਲੋਕ ਸਭਾ ਸ਼ਾਮ 5 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 25 ਜੁਲਾਈ ਮਨੀਪੁਰ ਹਿੰਸਾ ਅਤੇ ਰਾਜਸਥਾਨ ਅਤੇ ਛੱਤੀਸਗੜ੍ਹ 'ਚ ਔਰਤਾਂ ’ਤੇ ਜ਼ੁਲਮ ਮਾਮਲੇ ’ਤੇ ਵਿਰੋਧੀ ਅਤੇ ਸੱਤਾਧਾਰੀ ਧਿਰ ਦੇ ਮੈਂਬਰਾਂ ਵੱਲੋਂ ਹੰਗਾਮਾ ਕਰਨ ਕਾਰਨ  ਕਾਰਨ ਰਾਜ ਸਭਾ ਅੱਜ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਦੁਪਹਿਰ 12 ਵਜੇ ਤੱਕ...
Advertisement

ਨਵੀਂ ਦਿੱਲੀ, 25 ਜੁਲਾਈ

ਮਨੀਪੁਰ ਹਿੰਸਾ ਅਤੇ ਰਾਜਸਥਾਨ ਅਤੇ ਛੱਤੀਸਗੜ੍ਹ 'ਚ ਔਰਤਾਂ ’ਤੇ ਜ਼ੁਲਮ ਮਾਮਲੇ ’ਤੇ ਵਿਰੋਧੀ ਅਤੇ ਸੱਤਾਧਾਰੀ ਧਿਰ ਦੇ ਮੈਂਬਰਾਂ ਵੱਲੋਂ ਹੰਗਾਮਾ ਕਰਨ ਕਾਰਨ  ਕਾਰਨ ਰਾਜ ਸਭਾ ਅੱਜ ਕਾਰਵਾਈ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵੀ ਰੌਲਾ ਰੱਪਾ ਜਾਰੀ ਰਹਿਣ ਕਾਰਨ ਸਦਨ ਬਾਅਦ ਦੁਪਹਿਰ ਦੋ ਵਜੇ ਤੱਕ ਮੁਲਤਵ ਕਰ ਦਿੱਤਾ ਗਿਆ।

Advertisement

ਇਸ ਦੌਰਾਨ ਸੰਸਦ ਦੇ ਮੌਨਸੂਨ ਸੈਸ਼ਨ 'ਚ ਅੱਜ ਲਗਾਤਾਰ ਚੌਥੇ ਦਿਨ ਵਿਰੋਧੀ ਪਾਰਟੀਆਂ ਨੇ ਮਨੀਪੁਰ ਹਿੰਸਾ ਦੇ ਮੁੱਦੇ 'ਤੇ ਲੋਕ ਸਭਾ 'ਚ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਕੁਝ ਮਿੰਟਾਂ ਅੰਦਰ ਹੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਤੇ ਇਸ ਤੋਂ ਬਾਅਦ ਜਦੋਂ ਇਹ ਜੁੜੀ ਤਾਂ ਸਦਨ ਸ਼ਾਮ 5 ਵਜੇ ਤੱਕ ਉਠਾਅ ਦਿੱਤਾ ਗਿਆ। ਸਵੇਰੇ ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਜਿਵੇਂ ਹੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕਰਨ ਲਈ ਕਿਹਾ ਉਸੇ ਸਮੇਂ ਕਾਂਗਰਸ, ਤ੍ਰਿਣਮੂਲ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮਨੀਪੁਰ ਦਾ ਮੁੱਦਾ ਉਠਾਉਣਾ ਸ਼ੁਰੂ ਕਰ ਦਿੱਤਾ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

Advertisement

Related News