ਨਵੀਂ ਦਿੱਲੀ, 7 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸੰਸਦ ਵਿਚ ਹੰਗਾਮੇ ਕਾਰਨ ਦੇਸ਼ ਨੂੰ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਸਰਦ ਰੁੱਤ ਇਜਲਾਸ ਨੂੰ ਵੱਧ ਤੋਂ ਵੱਧ ਸਾਰਥਕ ਬਣਾਉਣ ਲਈ ਸਮੂਹਿਕ ਯਤਨ ਕਰਨ ਦੀ ਅਪੀਲ ਕੀਤੀ। ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਜੀ-20 ਦੀ ਭਾਰਤ ਦੀ ਪ੍ਰਧਾਨਗੀ ਵਿਸ਼ਵ ਦੇ ਸਾਹਮਣੇ ਭਾਰਤ ਦੀ ਸਮਰੱਥਾ ਨੂੰ ਪੇਸ਼ ਕਰਨ ਦਾ ਵਧੀਆ ਮੌਕਾ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ