ਨਵੀਂ ਦਿੱਲੀ, 9 ਮਾਰਚ
ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਲੋਕ ਸਭਾ ਵਿੱਚ ਅੱਜ ਕਾਂਗਰਸ ਦੇ ਮੈਂਬਰਾਂ ਵੱਲੋਂ ਨਾਰਾਜ਼ਗੀ ਜਤਾਉਣ ਕਾਰਨ ਰੌਲਾ ਰੱਪਾ ਪੈ ਗਿਆ ਜਿਸ ਕਾਰਨ ਸਦਨ ਦੀ ਕਾਰਵਾਈ ਮੁੜ ਬਾਅਦ ਦੁਪਹਿਰ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਦੁਪਹਿਰ ਲੋਕ ਸਭਾ ਤੇ ਰਾਜ ਸਭਾ ਜਦੋਂ ਮੁੜ ਜੁੜੇ ਤਾਂ ਰੌਲੇ ਰੱਪੇ ਕਾਰਨ ਸਦਨ ਦੀ ਕਾਰਵਾਈ ਸਾਰੇ ਦਿਨ ਲਈ ਚੁੱਕ ਦਿੱਤੀ ਗਈ। ਇਸ ਤੋਂ ਪਹਿਲਾਂ ਸਵੇਰੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ ਨੇ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਾਧਾਉਣ ਖ਼ਿਲਾਫ਼ ਹੰਗਾਮਾ ਕੀਤਾ , ਜਿਸ ਕਾਰਨ ਸਦਨ ਦੇ ਸ਼ੁਰੂ ਹੋਣ ਤੋਂ 15 ਬਾਅਦ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਦੌਰਾਨ ਸਵੇਰੇ ਹੀ ਰਾਜ ਸਭਾ ਵਿੱਚ ਹੀ ਹੰਗਾਮਾ ਹੋਣ ਕਾਰਨ ਉਸ ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ਤੇ ਜਦੋਂ ਸਦਨ ਮੁੜ ਜੁੜਿਆ ਤਾਂ ਹਾਲਾਤ ਨਾ ਬਦਲ ਤੇ ਸਦਨ ਨੂੰ ਬਾਅਦ ਦੁਪਹਿਰ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ।