ਨਵੀਂ ਦਿੱਲੀ, 26 ਅਪਰੈਲ
ਦੇਸ਼ ਵਿੱਚ ਮੁੜ ਕੋਵਿਡ-19 ਦੇ ਮਾਮਲਿਆਂ ਵਿੱਚ ਹੋਏ ਵਾਧੇ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਸੂਤਰਾਂ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਕੋਵਿਡ-19 ਨਾਲ ਸਬੰਧਤ ਸਥਿਤੀ ਬਾਰੇ ਭਲਕੇ (ਬੁੱਧਵਾਰ) ਦੁਪਹਿਰ 12 ਵਜੇ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ।