ਨਵੀਂ ਦਿੱਲੀ, 1 ਮਈ
ਕੇਂਦਰ ਨੇ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਅਤੇ ਗਰਮੀ ਦੀ ਲਹਿਰ ਦਰਮਿਆਨ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਿਹਤ ਸਹੂਲਤਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਕਿਹਾ ਹੈ। ਕੇਂਦਰ ਨੇ ਲੋੜੀਂਦੀ ਮਾਤਰਾ ਵਿੱਚ ਜ਼ਰੂਰੀ ਵਸਤੂਆਂ ਦੀ ਉਪਲਬਧਤਾ ਵੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਖੇਤਰ ਵਾਸੀਆਂ ਨੂੰ ਪੀਣ ਵਾਲਾ ਪਾਣੀ, ਪਾਣੀ ਠੰਢਾ ਕਰਨ ਵਾਲੇ ਉਪਕਰਣਾਂ ਦੀ ਨਿਰੰਤਰ ਕਾਰਜਸ਼ੀਲਤਾ ਤੇ ਜ਼ਰੂਰੀ ਦਵਾਈਆਂ ਦਾ ਪ੍ਰਬੰਧ ਵੀ ਕਰਨ ਲਈ ਕਿਹਾ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਪੱਤਰ ਲਿਖ ਕੇ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।