ਪਟਨਾ, 27 ਜੂਨ
ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਅੱਜ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤੇਲ ਕੀਮਤਾਂ ’ਚ ਨਿੱਤ ਦਿਨ ਵਾਧਾ ਕਰ ਕੇ ਮੁਨਾਫ਼ਾਖੋਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਨੇ ਆਰਥਿਕਤਾ ਨੂੰ ਉੱਚਾ ਚੁੱਕਣ ਲਈ 20 ਲੱਖ ਕਰੋੜ ਰੁਪਏ ਦਾ ਪੈਕਜ ਐਲਾਨਿਆ ਹੈ, ਜਦਕਿ ਦੂਜੇ ਪਾਸੇ ਇਹ ਮੋਟਰਸਾਈਕਲਾਂ, ਸਕੂਟਰਾਂ ਤੇ ਹੋਰ ਵਾਹਨਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਨੂੰ ਲੁੱਟ ਰਹੀ ਹੈ।