ਭੁਵਨੇਸ਼ਵਰ, 15 ਫਰਵਰੀ
ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਕਾਂਗਰਸ ਦੇ 6 ਘੰਟੇ ਦੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਬੰਦ ਕਾਰਨ ਉੜੀਸਾ ਸੂਬੇ ਵਿੱਚ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਇਥੇ ਸਿੱਖਿਆ ਸੰਸਥਾਵਾਂ ਬੰਦ ਰਹੀਆਂ ਅਤੇ ਰੇਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਰਹੀ। ਸੜਕਾਂ ’ਤੇ ਸੁੰਨ ਪਸਰੀ ਰਹੀ। ਗ੍ਰਹਿ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕਿਸੇ ਵੀ ਜ਼ਿਲ੍ਹੇ ਤੋਂ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀਂ ਹੈ। ਕਾਂਗਰਸ ਵਰਕਰਾਂ ਨੇ ਰਾਜਧਾਨੀ ਭੁਵਨੇਸ਼ਵਰ ਸਮੇਤ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਰਾਜਮਾਰਗਾਂ ਨੂੰ ਬੰਦ ਕਰ ਦਿੱਤਾ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਤੇ ਸੜਕਾਂ ’ਤੇ ਜਾਮ ਲਗ ਗਏ। ਭੁਵਨੇਸ਼ਵਰ ਵਿੱਚ ਪੈਟਰੋਲ ਦੀ ਕੀਮਤ 89.69 ਰੁਪਏ ਜਦੋਂ ਕਿ ਡੀਜ਼ਲ 86.47 ਰੁਪਏ ਪ੍ਰਤੀ ਲਿਟਰ ਹੈ। -ਏਜੰਸੀ