ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਖਾਦ ਘੁਟਾਲੇ ਨਾਲ ਸਬੰਧਤ ਇੱਕ ਕੇਸ ਦੀ ਜਾਂਚ ਦੇ ਸਿਲਸਿਲੇ ’ਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਨੇਤਾ ਤੇ ਰਾਜ ਸਭਾ ਮੈਂਬਰ ਅਮਰੇਂਦਰ ਧਾਰੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੰਸਦ ਮੈਂਬਰ ਤੇ ਕਾਰੋਬਾਰੀ ਅਮਰੇਂਦਰ ਧਾਰੀ ਸਿੰਘ ਨੂੰ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਈਡੀ ਨੇ ਧਾਰੀ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਜਿੱਥੋਂ ਉਸ ਨੂੰ 10 ਦਿਨਾਂ ਲਈ ਈਡੀ ਦੀ ਹਿਰਾਸਤ ’ਚ ਭੇਜ ਦਿੱਤਾ ਹੈ। -ਪੀਟੀਆਈ