ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਦੀ ਵੱਲੋਂ ਐਲਾਨੇ 1600 ਕਰੋੜ ਸਿਰਫ਼ ਪੇਸ਼ਗੀ: ਰਾਜਪਾਲ

ਮੋਦੀ ਵੱਲੋਂ ਐਲਾਨੇ 1600 ਕਰੋਡ਼ ਸਿਰਫ਼ ਪੇਸ਼ਗੀ: ਰਾਜਪਾਲ
ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਪੈਕੇਜ ਐਮਰਜੈਂਸੀ ਕੰਮ ਚਲਾਉਣ ਲਈ ਸਿਰਫ਼ ਟੋਕਨ ਮਨੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਟੀਮਾਂ ਵੱਲੋਂ ਰਾਜ ਵਿਚ ਹੋਏ ਨੁਕਸਾਨ ਦੇ ਇਕੱਠੇ ਕੀਤੇ ਜਾ ਰਹੇ ਵੇਰਵਿਆਂ ਮਗਰੋਂ ਕੇਂਦਰ ਵੱਲੋਂ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਸੌ ਫ਼ੀਸਦੀ ਹੋਰ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਉਹ ਅੱਜ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਪੁੱਛਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਰਿਆਵਾਂ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਉਹ ਖ਼ੁਦ ਵੀ ਜਾਇਜ਼ਾ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਚਾਰ-ਪੰਜ ਜ਼ਿਲ੍ਹਿਆਂ ਵਿਚ ਬਹੁਤ ਨੁਕਸਾਨ ਹੋਇਆ ਹੈ ਅਤੇ ਘੱਗਰ ਨੇ ਵੀ ਕੁੱਝ ਨੁਕਸਾਨ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਖ਼ੁਦ ਕਿਹਾ ਹੈ ਕਿ ਪੰਜਾਬ ਵਿੱਚ ਹਿਮਾਚਲ ਪ੍ਰਦੇਸ਼ ਨਾਲੋਂ ਵੀ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਹੁਣ ਪਾਣੀ ਉਤਰਨ ਮਗਰੋਂ ਸਾਰੇ ਨੁਕਸਾਨ ਦਾ ਪਤਾ ਲੱਗੇਗਾ ਅਤੇ ਇਸ ਦੀ ਕੇਂਦਰ ਵੱਲੋਂ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਹੀ ਐੱਨ ਡੀ ਆਰ ਐੱਫ਼ ਅਤੇ ਹੋਰ ਟੀਮਾਂ ਨੂੰ ਕਹਿ ਦਿੱਤਾ ਹੈ ਕਿ ਆਫ਼ਤ ਪ੍ਰਬੰਧਨ ਲਈ ਕਿਸੇ ਵੀ ਹੋਰ ਸਮੱਗਰੀ ਦੀ ਲੋੜ ਹੋਵੇ ਤਾਂ ਉਹ ਖ੍ਰੀਦਿਆ ਜਾ ਸਕਦਾ ਹੈ ਤੇ ਇਸ ਲਈ ਕੇਂਦਰ ਪੂਰੀ ਸਹਾਇਤਾ ਦੇਵੇਗੀ।

Advertisement
Show comments