ਕਟੜਾ (ਜੰਮੂ-ਕਸ਼ਮੀਰ), 1 ਜਨਵਰੀ
ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਭਗਦੜ ‘ਚ ਬਚੇ ਕੁਝ ਲੋਕਾਂ ਨੇ ਦੱਸਿਆ ਕਿ ਨਵੇਂ ਸਾਲ ’ਤੇ ਇੱਥੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਦੇ ਅਚਾਨਕ ਆਉਣ ਕਾਰਨ ਭਗਦੜ ਮੱਚ ਗਈ। ਉਨ੍ਹਾਂ ਨੇ ਇਸ ਦੁਖਾਂਤ ਲਈ ਮਾੜੇ ਪ੍ਰਬੰਧਾਂ ਨੂੰ ਦੋਸ਼ੀ ਠਹਿਰਾਇਆ। ਦੂਜੇ ਪਾਸੇ ਸ੍ਰੀ ਮਾਤਾ ਵੈਸ਼ਨੋ ਦੇਵੀ ਧਾਮ ਬੋਰਡ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਭੀੜ ਦੇ ਮੱਦੇਨਜ਼ਰ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਸਨ।