ਨਵੀਂ ਦਿੱਲੀ, 22 ਫਰਵਰੀ
ਰੂਸ-ਯੂਕਰੇਨ ਵਿਵਾਦ ਵਧਣ ਕਾਰਨ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਹੋਰ ਵਧ ਸਕਦੀ ਹੈ। ਇਸ ਵਿਵਾਦ ਕਾਰਨ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 95 ਡਾਲਰ ਪ੍ਰਤੀ ਬੈਰਲ ਤੋਂ ਵੀ ਵਧ ਗਈਆਂ ਹਨ। ਕੱਚਾ ਤੇਲ ਮਹਿੰਗਾ ਹੋਣ ਕਾਰਨ ਆਉਣ ਵਾਲੇ ਦਿਨਾਂ ਵਿਚ ਪੈਟਰੋਲ, ਘਰੇਲੂ ਗੈਸ ਤੇ ਸੀਐਨਜੀ ਦੀਆਂ ਕੀਮਤਾਂ ਵੀ ਵਧਣਗੀਆਂ। ਕੌਮਾਂਤਰੀ ਬਾਜ਼ਾਰ ਵਿਚ ਕੁਦਰਤੀ ਗੈਸ ਦੀ ਕੀਮਤ ਵੀ ਵਧ ਰਹੀ ਹੈ। ਇਸ ਤੋਂ ਇਲਾਵਾ ਕਾਪਰ ਤੇ ਐਲੂਮੀਨੀਅਮ ਦੀਆਂ ਕੀਮਤਾਂ ਵੀ ਵਧਣ ਦੀ ਸੰਭਾਵਨਾ ਹੈ।