ਕੋਲਕਾਤਾ, 18 ਨਵੰਬਰ
ਸਾਹਿਤ ਅਕਾਦਮੀ ਪੁਰਸਕਾਰ ਜੇਤੂ ਬੰਗਾਲੀ ਕਵੀ ਆਲੋਕਰੰਜਨ ਦਾਸਗੁਪਤਾ ਦਾ ਜਰਮਨੀ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਦੇਹਾਂਤ ਹੋ ਗਿਆ। ਉਹ 87 ਸਾਲਾਂ ਦੇ ਸਨ। ਉਨ੍ਹਾਂ ਦੀ ਪਤਨੀ ਐਲਿਜ਼ਬੈੱਥ ਨੇ ਅਕਾਲ ਚਲਾਣੇ ਦੀ ਪੁਸ਼ਟੀ ਕੀਤੀ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਦਾਸਗੁਪਤਾ ਦੀ ਮੌਤ ’ਤੇ ਦੁੱਖ ਜਤਾਇਆ ਹੈ। -ਆਈਏਐੱਨਐੱਸ