ਨਾਗਪੁਰ, 19 ਜੁਲਾਈ
ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ, ਜੋ ਮਾਓਵਾਦੀਆਂ ਨਾਲ ਸਬੰਧਾਂ ਕਾਰਨ ਇਥੇ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ, ਨੇ ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਅੱਗੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਸਾਈਬਾਬਾ ਨੇ ਸਿਹਤ ਦੀ ਮਾੜੀ ਹਾਲਤ ਅਤੇ ਜੇਲ੍ਹ ਵਿੱਚ ਕਰੋਨਾ ਵਾਇਰਸ ਦੇ ਖਤਰੇ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਨੇ ਅਰਜ਼ੀ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਹੈ। ਇਸ ’ਤੇ ਗੌਰ ਕਰਦਿਆਂ ਜਸਟਿਸ ਅਤੁਲ ਚੰਦੁਰਕਰ ਤੇ ਜਸਟਿਸ ਅਮਿਤ ਬੋਰਕਰ ਨੇ ਮਹਾਰਾਸ਼ਟਰ ਸਰਕਾਰ ਤੇ ਹੋਰ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ 24 ਜੁਲਾਈ ਤੋਂ ਪਹਿਲਾਂ ਜੁਆਬ ਦਾਖਲ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਵੀ 24 ਜੁਲਾਈ ਨੂੰ ਹੋਣੀ ਹੈ।