ਬੈਂਕਾਕ, 12 ਜਨਵਰੀ
ਭਾਰਤੀ ਬੈਡਮਿੰਟਨ ਸਟਾਰ ਖਿਡਾਰੀ ਸਾਇਨਾ ਨੇਹਵਾਲ ਤੇ ਐਚ ਐਸ ਪ੍ਰਣਯ ਅੱਜ ਸਵੇਰੇ ਕਰੋਨਾ ਪਾਜ਼ੇਟਿਵ ਪਾਏ ਗਏ ਸਨ ਪਰ ਕੁਝ ਦੇਰ ਬਾਅਦ ਉਨ੍ਹਾਂ ਦੋਵਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ ਜਿਸ ਨਾਲ ਉਨ੍ਹਾਂ ਦੇ ਥਾਈਲੈਂਡ ਓਪਨ ਵਿਚ ਖੇਡਣ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਾਜ਼ੇਟਿਵ ਪਾਏ ਜਾਣ ’ਤੇ ਟੂਰਨਾਮੈਂਟ ਤੋਂ ਬਾਹਰ ਕਰ ਦਿੱਤਾ ਗਿਆ ਸੀ। ਇਸ ਦੀ ਪੁਸ਼ਟੀ ਵਿਸ਼ਵ ਬੈਡਮਿੰਟਨ ਮਹਾਸੰਘ ਤੇ ਭਾਰਤੀ ਬੈਡਮਿੰਟਨ ਸੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਖਿਡਾਰੀਆਂ ਦਾ ਚੌਥੇ ਗੇੜ ਦਾ ਟੈਸਟ ਨੈਗੇਟਿਵ ਆਇਆ ਹੈ।-ਪੀਟੀਆਈ