ਮਾਪਿਆਂ ਦੀ ਸਾਰ ਨਾ ਲੈਣ ਵਾਲਿਆਂ ਦੀ ਤਨਖ਼ਾਹ ’ਚ ਹੋਵੇਗੀ ਕਟੌਤੀ
Telangana mulls new law to deduct salary of govt employees who neglect their parentsਤਿਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਅੱਜ ਕਿਹਾ ਕਿ ਉਹ ਅਜਿਹਾ ਕਾਨੂੰਨ ਲਿਆਉਣਗੇ ਜਿਸ ਤਹਿਤ ਜੇਕਰ ਕੋਈ ਸਰਕਾਰੀ ਕਰਮਚਾਰੀ ਆਪਣੇ ਮਾਪਿਆਂ ਦੀ ਸਾਰ...
Advertisement
Advertisement
Telangana mulls new law to deduct salary of govt employees who neglect their parentsਤਿਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਅੱਜ ਕਿਹਾ ਕਿ ਉਹ ਅਜਿਹਾ ਕਾਨੂੰਨ ਲਿਆਉਣਗੇ ਜਿਸ ਤਹਿਤ ਜੇਕਰ ਕੋਈ ਸਰਕਾਰੀ ਕਰਮਚਾਰੀ ਆਪਣੇ ਮਾਪਿਆਂ ਦੀ ਸਾਰ ਨਹੀਂ ਲਵੇਗਾ ਤਾਂ ਉਸ ਦੀ 10 ਤੋਂ 15 ਫ਼ੀਸਦੀ ਤਨਖ਼ਾਹ ਕੱਟ ਕੇ ਉਸ ਦੇ ਮਾਪਿਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਨਵੇਂ ਭਰਤੀ ਹੋਣ ਵਾਲੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਮੁੱਖ ਸਕੱਤਰ ਰਾਮਕ੍ਰਿਸ਼ਨ ਰਾਓ ਨੂੰ ਨਿਰਦੇਸ਼ ਦਿੱਤਾ ਕਿ ਉਹ ਇਸ ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਅਧਿਕਾਰੀਆਂ ਦੀ ਇੱਕ ਕਮੇਟੀ ਦਾ ਗਠਨ ਕਰਨ। -ਪੀਟੀਆਈ
Advertisement
Advertisement
×