ਸਲਮਾਨ ਖਾਨ ਗੋਲੀਬਾਰੀ ਮਾਮਲਾ: ਮਕੋਕਾ ਅਦਾਲਤ ਵੱਲੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਦੀ ਜ਼ਮਾਨਤ ਪਟੀਸ਼ਨ ਖਾਰਜ
Firing at Salman Khan's residence: MCOCA court rejects bail plea of Lawrence Bishnoi gang member ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਲਾਰੈਂਸ ਬਿਸ਼ਨੋਈ ਗਰੋਹ ਦੇ ਇਕ ਮੈਂਬਰ...
Advertisement
Firing at Salman Khan's residence: MCOCA court rejects bail plea of Lawrence Bishnoi gang member ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ’ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਗ੍ਰਿਫਤਾਰ ਲਾਰੈਂਸ ਬਿਸ਼ਨੋਈ ਗਰੋਹ ਦੇ ਇਕ ਮੈਂਬਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਅਦਾਲਤ ਦੇ ਜੱਜ ਮਹੇਸ਼ ਜਾਧਵ ਨੇ ਮੁਹੰਮਦ ਰਫੀਕ ਸਰਦਾਰ ਚੌਧਰੀ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮੋਟਰਸਾਈਕਲ ਸਵਾਰਾਂ ਨੇ 14 ਅਪਰੈਲ, 2024 ਬਾਂਦਰਾ ਵੈਸਟ ਵਿੱਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਕੀਤੀ ਸੀ। ਪੁਲੀਸ ਅਨੁਸਾਰ ਇਨ੍ਹਾਂ ਨੇ ਗੋਲੀਬਾਰੀ ਤੋਂ ਦੋ ਦਿਨ ਪਹਿਲਾਂ ਗਲੈਕਸੀ ਅਪਾਰਟਮੈਂਟ ਦੀ ਰੇਕੀ ਕੀਤੀ ਸੀ ਤੇ ਇੱਕ ਵੀਡੀਓ ਸ਼ੂਟ ਕੀਤੀ ਸੀ। ਪੀਟੀਆਈ
Advertisement
Advertisement