ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Salman Khan threat case: ਸਲਮਾਨ ਖਾਨ ਅਤੇ ਜ਼ੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁੰਬਈ, 29 ਅਕਤੂਬਰ Salman Khan threat case: ਅਦਾਕਾਰ ਸਲਮਾਨ ਖਾਨ (Salman Khan)ਅਤੇ ਐਨਸੀਪੀ ਆਗੂ ਜ਼ੀਸ਼ਾਨ ਸਿੱਦੀਕੀ(Zeeshan Siddique) ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਕਰਨ ਦੇ ਦੋਸ਼ ਵਿੱਚ ਨੋਇਡਾ ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ...
ਸੰਕੇਤਕ ਤਸਵੀਰ।
Advertisement

ਮੁੰਬਈ, 29 ਅਕਤੂਬਰ

Salman Khan threat case: ਅਦਾਕਾਰ ਸਲਮਾਨ ਖਾਨ (Salman Khan)ਅਤੇ ਐਨਸੀਪੀ ਆਗੂ ਜ਼ੀਸ਼ਾਨ ਸਿੱਦੀਕੀ(Zeeshan Siddique) ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਕਰਨ ਦੇ ਦੋਸ਼ ਵਿੱਚ ਨੋਇਡਾ ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲੀਸ ਅਨੁਸਾਰ ਬਾਂਦਰਾ ਈਸਟ ਵਿੱਚ ਸਿੱਦੀਕੀ ਦੇ ਜਨਸੰਪਰਕ ਦਫ਼ਤਰ ਨੂੰ ਇਹ ਕਾਲ ਪ੍ਰਾਪਤ ਹੋਈ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਵਾਲਾ ਕਾਲ ਸ਼ੁੱਕਰਵਾਰ ਸ਼ਾਮ ਨੂੰ ਆਇਆ, ਜਿਸ ਵਿਚ ਵਿਅਕਤੀ ਨੇ ਜ਼ੀਸ਼ਾਨ ਸਿੱਦੀਕੀ ਅਤੇ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਅਤੇ ਪੈਸੇ ਦੀ ਮੰਗ ਕੀਤੀ ਸੀ।

Advertisement

ਮੁੰਬਈ ਪੁਲੀਸ ਨੇ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਕਰਮਚਾਰੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਨਿਰਮਲਨਗਰ ਪੁਲੀਸ ਸਟੇਸ਼ਨ 'ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਜ਼ੀਸ਼ਾਨ ਸਿੱਦੀਕ ਦੇ ਪਿਤਾ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਮੁੰਬਈ ਦੇ ਨਿਰਮਲ ਨਗਰ ਇਲਾਕੇ ਵਿੱਚ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਗਵਾਈ ਵਾਲੇ ਗਿਰੋਹ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।

ਇਸ ਮਾਮਲੇ ’ਚ ਹੁਣ ਤੱਕ ਮੁੰਬਈ ਪੁਲੀਸ ਨੇ 15 ਗ੍ਰਿਫ਼ਤਾਰੀਆਂ ਕੀਤੀਆਂ ਹਨ। ਏਐੱਨਆਈ

 

Advertisement
Tags :
Salman KhanSalman Khan threat caseZeeshan Siddique