ਇਟਾਵਾ (ਯੂਪੀ), 11 ਅਕਤੂਬਰ
ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਅਤੇ ਉੱਤਰ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦਾ ਅੰਤਮ ਸੰਸਕਾਰ ਅੱਜ ਬਾਅਦ ਦੁਪਹਿਰ ਸੈਫਈ ਦੇ ਮੇਲਾ ਮੈਦਾਨ ਵਿੱਚ ਸਰਕਾਰੀ ਸਨਮਾਨ ਨਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਅਖਿਲੇਸ਼ ਯਾਦਵ ਨੇ ਦਿਖਾਈ। ਅੱਜ ਸਵੇਰੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਦੇਸ਼ ਭਰ ਵਿਚੋਂ ਵੱਖ-ਵੱਖ ਖੇਤਰਾਂ ਦੇ ਆਗੂ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਪੁੱਜੇ।