ਸਮਾਜਵਾਦੀ ਪਾਰਟੀ ਆਗੂ ਆਜ਼ਮ ਖ਼ਾਨ ਦੀ ਸੁਰੱਖਿਆ ਬਹਾਲ
ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਆਜ਼ਮ ਖ਼ਾਨ ਦੇ 23 ਸਤੰਬਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ। ਰਾਮਪੁਰ ਤੋਂ 10 ਵਾਰ ਵਿਧਾਇਕ ਅਤੇ ਇੱਕ ਵਾਰ ਸੰਸਦ ਮੈਂਬਰ ਰਹੇ ਆਜ਼ਮ ਖ਼ਾਨ ’ਤੇ 100...
Advertisement
ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਆਗੂ ਆਜ਼ਮ ਖ਼ਾਨ ਦੇ 23 ਸਤੰਬਰ ਨੂੰ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ। ਰਾਮਪੁਰ ਤੋਂ 10 ਵਾਰ ਵਿਧਾਇਕ ਅਤੇ ਇੱਕ ਵਾਰ ਸੰਸਦ ਮੈਂਬਰ ਰਹੇ ਆਜ਼ਮ ਖ਼ਾਨ ’ਤੇ 100 ਤੋਂ ਵੱਧ ਕੇਸ ਦਰਜ ਹਨ ਤੇ ਉਹ ਸੀਤਾਪੁਰ ਜੇਲ੍ਹ ਵਿੱਚ ਬੰਦ ਸੀ। ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ, ‘‘ਖ਼ਤਰੇ ਦੇ ਮੁਲਾਂਕਣ ਦੇ ਆਧਾਰ ’ਤੇ ਕਿਸੇ ਵਿਅਕਤੀ ਨੂੰ ਕਈ ਤਰ੍ਹਾਂ ਦੀ ਸੁਰੱਖਿਆ ਦਿੱਤੀ ਜਾਂਦੀ ਹੈ। ਇਸ ਮਾਮਲੇ ’ਚ ਖ਼ਾਨ ਨੂੰ ਪਹਿਲਾਂ ਵਾਈ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਸੀ। ਜੇਲ੍ਹ ਜਾਣ ’ਤੇ ਇਹ ਸੁਰੱਖਿਆ ਵਾਪਸ ਲੈ ਲਈ ਗਈ ਸੀ। ਹੁਣ ਜਦੋਂ ਆਜ਼ਮ ਖ਼ਾਨ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਹਨ ਤਾਂ ਉਸ ਦੀ ਉਹੀ ਸੁਰੱਖਿਆ ਬਹਾਲ ਕਰ ਦਿੱਤੀ ਗਈ ਹੈ।’’
Advertisement
Advertisement
×