ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Sambhal Jama Masjid dispute: ਅਲਾਹਾਬਾਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆ

ਮਸਜਿਦ ਕਮੇਟੀ, ਭਾਰਤੀ ਪੁਰਾਤੱਤਵ ਸਰਵੇਖਣ ਤੇ ਮੁੱਦਈ ਪੱਖ ਦੀ ਸੁਣਵਾਈ ਮੁਕੰਮਲ
Advertisement

ਪ੍ਰਯਾਗਰਾਜ, 13 ਮਈ

ਅਲਾਹਾਬਾਦ ਹਾਈ ਕੋਰਟ ਨੇ ਉੱਤਰ ਪ੍ਰਦੇਸ਼ ਦੇ ਸੰਭਲ ਵਿਚ ਜਾਮਾ ਮਸਜਿਦ ਅਤੇ ਹਰੀਹਰ ਮੰਦਰ ਨਾਲ ਸਬੰਧਤ ਵਿਵਾਦ ਬਾਰੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਮਸਜਿਦ ਕਮੇਟੀ ਅਤੇ ਭਾਰਤੀ ਪੁਰਾਤੱਤਵ ਸਰਵੇਖਣ (ਏਐਸਆਈ) ਦੇ ਨਾਲ-ਨਾਲ ਮੁਕੱਦਮੇ ਦੇ ਮੁਦਈ ਹਰੀ ਸ਼ੰਕਰ ਜੈਨ ਦੇ ਵਕੀਲਾਂ ਦੀ ਸੁਣਵਾਈ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ। ਇਸ ਤੋਂ ਪਹਿਲਾਂ 5 ਮਈ ਨੂੰ ਏਐਸਆਈਸੀ ਦੇ ਵਕੀਲ ਨੇ ਆਪਣਾ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਸੀ, ਜਿਸ ’ਤੇ ਜਸਟਿਸ ਰੋਹਿਤ ਰੰਜਨ ਅਗਰਵਾਲ ਨੇ ਮਸਜਿਦ ਕਮੇਟੀ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤਾ ਸੀ ਅਤੇ ਅਗਲੀ ਸੁਣਵਾਈ ਲਈ 13 ਮਈ ਦੀ ਤਰੀਕ ਨਿਰਧਾਰਤ ਕੀਤੀ ਸੀ।

Advertisement

ਹਾਈ ਕੋਰਟ ਨੇ ਇਸ ਤੋਂ ਪਹਿਲਾਂ ਸੰਭਲ ਦੀ ਜ਼ਿਲ੍ਹਾ ਅਦਾਲਤ ਵਿੱਚ ਲੰਬਿਤ ਅਗਲੀ ਤਰੀਕ ਤੱਕ ਮੁਕੱਦਮੇ ਦੀ ਅਗਲੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਸੀ, ਜਿੱਥੇ ਹਿੰਦੂ ਪੱਖ ਦੇ ਮੁਦਈ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਕੋਲ ਸ੍ਰੀ ਹਰੀ ਹਰ ਮੰਦਰ ਤੱਕ ਪਹੁੰਚਣ ਦਾ ਅਧਿਕਾਰ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੁਕੱਦਮਾ ਪਿਛਲੇ ਸਾਲ 19 ਨਵੰਬਰ ਦੀ ਦੁਪਹਿਰ ਨੂੰ ਦਾਇਰ ਕੀਤਾ ਗਿਆ ਸੀ ਅਤੇ ਕੁਝ ਘੰਟਿਆਂ ਵਿੱਚ ਜੱਜ ਨੇ ਇੱਕ ਐਡਵੋਕੇਟ ਕਮਿਸ਼ਨਰ ਨਿਯੁਕਤ ਕੀਤਾ ਅਤੇ ਉਸ ਨੂੰ ਮਸਜਿਦ ਵਿੱਚ ਸ਼ੁਰੂਆਤੀ ਸਰਵੇਖਣ ਕਰਨ ਦਾ ਨਿਰਦੇਸ਼ ਦਿੱਤਾ ਜੋ ਕਿ ਉਸੇ ਦਿਨ 19 ਨਵੰਬਰ ਅਤੇ ਮੁੜ 24 ਨਵੰਬਰ ਨੂੰ ਕੀਤਾ ਗਿਆ ਸੀ।

Advertisement