DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sanjay Gupta ਨੇ ਪੀ ਐੱਸ ਈ ਆਰ ਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਬਿਜਲੀ ਮੰਤਰੀ ਸੌਂਦ ਨੇ ਅਹੁਦੇ ਦੀ ਸਹੁੰ ਚੁਕਾਈ

  • fb
  • twitter
  • whatsapp
  • whatsapp
featured-img featured-img
ਸੰਜੈ ਗੁਪਤਾ ਨੂੰ ਅਹੁਦੇ ਦੀ ਸਹੁੰ ਚੁਕਾਉਂਦੇ ਹੋਏ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ।
Advertisement

ਸੇਵਾਮੁਕਤ ਆਈ ਏ ਐੱਸ ਅਧਿਕਾਰੀ ਸੰਜੈ ਗੁਪਤਾ ਨੇ ਅੱਜ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁਹਾਲੀ ਦੇ ਫੇਜ਼ ਅੱਠ ਵਿਚਲੇ ਵਿਕਾਸ ਭਵਨ ਵਿੱਚ ਗੁਪਤਾ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਗੁਪਤਾ 1988 ਬੈਚ ਦੇ ਸੇਵਾ ਮੁਕਤ ਆਈ ਏ ਐੱਸ ਅਧਿਕਾਰੀ ਹਨ, ਜਿਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਸਕੱਤਰ ਅਤੇ ਕਈ ਹੋਰ ਪ੍ਰਮੁੱਖ ਅਹੁਦਿਆਂ ’ਤੇ ਸੇਵਾ ਨਿਭਾਈ ਹੈ।

ਗੁਪਤਾ ਨੂੰ ਵੱਕਾਰੀ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੰਦਿਆਂ ਬਿਜਲੀ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਅਤੇ ਸ਼ਾਸਨ ਦੀ ਡੂੰਘੀ ਸਮਝ ਪੰਜਾਬ ਵਿੱਚ ਬਿਜਲੀ ਸੈਕਟਰ ਦੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਨਵ-ਨਿਯੁਕਤ ਚੇਅਰਪਰਸਨ ਸੰਜੈ ਗੁਪਤਾ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ, ਬਿਜਲੀ ਐਕਟ 2003 ਦੇ ਉਪਬੰਧਾਂ ਅਨੁਸਾਰ ਕੰਮ ਕਰਨਾ ਜਾਰੀ ਰੱਖੇਗਾ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਖੇਤਰ ਦੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰੇਗਾ।

Advertisement

ਗੁਪਤਾ ਨੇ ਕਿਹਾ ਕਿ ਟਰਾਂਸਮਿਸ਼ਨ ਲੌਸਿਜ਼ ਨੂੰ ਕੰਟਰੋਲ ਅਤੇ ਮੁੱਦਿਆਂ ਨੂੰ ਹੱਲ ਕਰ ਕੇ ਲੋੜੀਂਦੇ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ। ਇਸ ਮੌਕੇ ਪਾਵਰਕੌਮ ਦੇ ਸੀ ਐੱਮ ਡੀ ਡਾ. ਬਸੰਤ ਗਰਗ, ਮੈਂਬਰ ਪੀ ਐੱਸ ਈ ਆਰ ਸੀ ਰਵਿੰਦਰ ਸਿੰਘ ਸੈਣੀ ਅਤੇ ਰਵੀ ਕੁਮਾਰ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਦਰਪਾਲ ਸਿੰਘ ਸਮੇਤ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ, ਨਵ-ਨਿਯੁਕਤ ਚੇਅਰਪਰਸਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement

Advertisement
×