ਭਿੱਖੀਵਿੰਡ (ਪੱਤਰ ਪ੍ਰੇਰਕ): ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਲੰਘੀ ਰਾਤ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਮਗਰੋਂ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਉਹ ਅਕਾਲ ਚਲਾਣਾ ਕਰ ਗਏ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦਾ ਸਸਕਾਰ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਇੱਕ ਅਦਾਲਤ ਨੇ ਅਤਿਵਾਦ ਅਤੇ ਜਾਸੂਸੀ ਲਈ ਮੌਤ ਦੀ ਸਜ਼ਾ ਸੁਣਾਈ ਗਈ ਸੀ, ਪਰ ਸਰਕਾਰ ਨੇ 2008 ਵਿੱਚ ਸਰਬਜੀਤ ਸਿੰਘ ਨੂੰ ਫਾਂਸੀ ਦੇਣ ’ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਸੀ। ਦਲਬੀਰ ਨੇ ਸਰਬਜੀਤ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਲਈ ਬਹੁਤ ਯਤਨ ਕੀਤੇ, ਪਰ ਅਪਰੈਲ 2013 ਵਿੱਚ ਲਾਹੌਰ ਜੇਲ੍ਹ ’ਚ ਕੈਦੀਆਂ ਨਾਲ ਹੋਏ ਝਗੜੇ ਵਿੱਚ ਸਰਬਜੀਤ ਸਿੰਘ ਦੀ ਮੌਤ ਹੋ ਗਈ ਸੀ।