ਨਵੀਂ ਦਿੱਲੀ, 1 ਅਕਤੂਬਰ
ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਉਹ ਪਟੀਸ਼ਨ ਅੱਜ ਖਾਰਜ ਕਰ ਦਿੱਤੀ ਜਿਸ ’ਚ ਉਨ੍ਹਾਂ ਆਪਣੇ ਖ਼ਿਲਾਫ਼ ਪੀਐੱਮਐੱਲਏ ਤਹਿਤ ਦਰਜ ਕੇਸ ਕਿਸੇ ਹੋਰ ਅਦਾਲਤ ’ਚ ਤਬਦੀਲ ਕਰਨ ਸਬੰਧੀ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਯੋਗੇਸ਼ ਨੇ ਕਿਹਾ ਕਿ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੇਸ ਤਬਦੀਲ ਕਰਦਿਆਂ ਸਾਰੇ ਤੱਥਾਂ ’ਤੇ ਗੌਰ ਕੀਤਾ ਹੈ ਅਤੇ ਫ਼ੈਸਲੇ ’ਚ ਦਖਲ ਦੇਣ ਦੀ ਕੋਈ ਲੋੜ ਨਹੀਂ ਹੈ। -ਪੀਟੀਆਈ