ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 24 ਤੱਕ ਵਧਾਈ
ਨਵੀਂ ਦਿੱਲੀ, 10 ਜੁਲਾਈ ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਕੇਸ ਵਿੱਚ ਮੈਡੀਕਲ ਅਧਾਰ ’ਤੇ ਦਿੱਤੀ ਅੰਤਰਿਮ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਐੱਮ.ਐੱਮ.ਸੁੰਦਰੇਸ਼ ਨੇ...
Advertisement
ਨਵੀਂ ਦਿੱਲੀ, 10 ਜੁਲਾਈ
ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਈਡੀ ਵੱਲੋਂ ਦਰਜ ਮਨੀ ਲਾਂਡਰਿੰਗ ਕੇਸ ਵਿੱਚ ਮੈਡੀਕਲ ਅਧਾਰ ’ਤੇ ਦਿੱਤੀ ਅੰਤਰਿਮ ਜ਼ਮਾਨਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਐੱਮ.ਐੱਮ.ਸੁੰਦਰੇਸ਼ ਨੇ ਜੈਨ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਉਹ ਆਪਣੇ ਮੁਵੱਕਿਲ ਦੀਆਂ ਮੈਡੀਕਲ ਰਿਪੋਰਟਾਂ ਵਧੀਕ ਸੌਲੀਸਿਟਰ ਜਨਰਲ ਐੱਸ.ਵੀ.ਰਾਜੂ ਕੋਲ ਜਮ੍ਹਾਂ ਕਰਵਾਏ। ਉਂਜ ਸੰਖੇਪ ਸੁਣਵਾਈ ਦੌਰਾਨ ਸਿੰਘਵੀ ਨੇ ਕੋਰਟ ਨੂੰ ਦੱਸਿਆ ਕਿ ਤਿੰਨ ਹਸਪਤਾਲਾਂ ਨੇ ਜੈਨ ਨੂੰ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਹੈ। ਸਿਖਰਲੀ ਕੋਰਟ ਨੇ 26 ਮਈ ਨੂੰ ਜੈਨ ਨੂੰ ਮੈਡੀਕਲ ਅਧਾਰ ’ਤੇ ਛੇ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਹਰੇਕ ਨਾਗਰਿਕ ਨੂੰ ਆਪਣੇ ਖਰਚੇ ’ਤੇ ਆਪਣੀ ਮਰਜ਼ੀ ਦੇ ਕਿਸੇ ਵੀ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦਾ ਹੱਕ ਹੈ। -ਪੀਟੀਆਈ
Advertisement
Advertisement
×