DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Saudi Arabia: ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ; ਹਵਾਈ ਹਮਲੇ ਦੌਰਾਨ ਘਰਾਂ ਵਿੱਚ ਰਹਿਣ ਦੀ ਸਲਾਹ

ਯਮਨ ਦੇ ਹੂਤੀ ਬਾਗੀਆਂ ਵੱਲੋਂ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਵਧਿਆ ਤਣਾਅ

  • fb
  • twitter
  • whatsapp
  • whatsapp
featured-img featured-img
File Photo: REUTERS
Advertisement

ਭਾਰਤ ਨੇ ਸਾਊਦੀ ਅਰਬ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਬੁੱਧਵਾਰ ਨੂੰ ਹਵਾਈ ਹਮਲੇ ਦੀ ਸਥਿਤੀ ਵਿੱਚ ਘਰਾਂ ਦੇ ਅੰਦਰ ਰਹਿਣ ਅਤੇ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

ਇਹ ਤਾਜ਼ਾ ਐਡਵਾਈਜ਼ਰੀ (ਸਲਾਹ) ਯਮਨ ਦੇ ਇਰਾਨ ਸਮਰਥਿਤ ਹੂਤੀ ਬਾਗੀਆਂ ਵੱਲੋਂ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਖਾੜੀ ਦੇਸ਼ ਵਿੱਚ ਵਧੇ ਤਣਾਅ ਦੇ ਵਿਚਕਾਰ ਜਾਰੀ ਕੀਤੀ ਗਈ ਹੈ।

Advertisement

ਰਿਆਦ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਨੂੰ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਵੀਡੀਓ ਜਾਂ ਖ਼ਬਰਾਂ ਸਾਂਝੀਆਂ ਕਰਨ ਤੋਂ ਵੀ ਬਚਣ ਲਈ ਕਿਹਾ ਹੈ।

Advertisement

ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਅਕਾਊਂਟ 'ਐਕਸ' (X) 'ਤੇ ਪੋਸਟ ਕੀਤਾ, ''ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸਾਰੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਥਾਨਕ ਅਧਿਕਾਰੀਆਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ, ਹਵਾਈ ਹਮਲੇ ਦੀ ਸਥਿਤੀ ਵਿੱਚ ਘਰਾਂ ਦੇ ਅੰਦਰ ਰਹਿਣ ਅਤੇ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਵੀਡੀਓ ਜਾਂ ਖ਼ਬਰਾਂ ਫੈਲਾਉਣ ਤੋਂ ਬਚਣ।''

ਦੂਤਾਵਾਸ ਨੇ 10 ਅਕਤੂਬਰ ਨੂੰ ਰਿਆਦ ਹਵਾਈ ਅੱਡੇ 'ਤੇ ਹੋਏ ਹਮਲੇ ਵਿੱਚ ਜ਼ਖ਼ਮੀ ਹੋਏ ਭਾਰਤੀ ਨਾਗਰਿਕਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦੋ ਵਿਅਕਤੀ ਅਜੇ ਵੀ ਆਈ ਸੀ ਯੂ (ICU) ਵਿੱਚ ਹਨ, ਜਦਕਿ ਇੱਕ ਵਿਅਕਤੀ ਨੂੰ ਆਈ ਸੀ ਯੂ ਵਿੱਚੋਂ ਬਾਹਰ ਸ਼ਿਫਟ ਕਰ ਦਿੱਤਾ ਗਿਆ ਹੈ।

ਦੂਤਾਵਾਸ ਨੇ ਦੱਸਿਆ ਕਿ ਚਾਰ ਹੋਰ ਭਾਰਤੀ ਨਾਗਰਿਕ ਜਨਰਲ ਵਾਰਡ ਵਿੱਚ ਜ਼ੇਰੇ ਇਲਾਜ ਹਨ, ਜਦਕਿ ਇੱਕ ਵਿਅਕਤੀ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

Advertisement
×