SC adjourns CBI's plea to transfer trial in cases against Yasin Malik: ਸੁਪਰੀਮ ਕੋਰਟ ਵੱਲੋਂ ਯਾਸੀਨ ਮਲਿਕ ਖ਼ਿਲਾਫ਼ ਮਾਮਲੇ ਦੀ ਸੁਣਵਾਈ ਮੁਲਤਵੀ
ਕੇਸ ਨੂੰ ਜੰਮੂ ਕਸ਼ਮੀਰ ਤੋਂ ਨਵੀਂ ਦਿੱਲੀ ਕਰਨ ਲਈ ਦਾਇਰ ਕੀਤੀ ਗਈ ਸੀ ਪਟੀਸ਼ਨ
Advertisement
ਨਵੀਂ ਦਿੱਲੀ, 7 ਮਾਰਚ
ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਉਸ ਪਟੀਸ਼ਨ ਦੀ ਸੁਣਵਾਈ 4 ਅਪਰੈਲ ਲਈ ਮੁਲਤਵੀ ਕਰ ਦਿੱਤੀ ਹੈ ਜਿਸ ਵਿੱਚ ਵੱਖਵਾਦੀ ਆਗੂ ਯਾਸੀਨ ਮਲਿਕ ਅਤੇ ਦੋ ਮਾਮਲਿਆਂ ਵਿੱਚ ਸਹਿ-ਮੁਲਜ਼ਮਾਂ ਵਿਰੁੱਧ ਕੇਸ ਜੰਮੂ-ਕਸ਼ਮੀਰ ਤੋਂ ਦਿੱਲੀ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਅੱਜ ਸਰਵਉਚ ਅਦਾਲਤ ਵਿਚ ਹੋਈ ਤੇ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਯਾਸੀਨ ਮਲਿਕ ਵੀਡੀਓ-ਕਾਨਫਰੰਸਿੰਗ ਰਾਹੀਂ ਸ਼ਾਮਲ ਹੋਇਆ।
Advertisement
ਅੱਜ ਦੀ ਸੁਣਵਾਈ ਮੌਕੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਮੌਜੂਦ ਨਹੀਂ ਸਨ ਜਿਸ ਕਾਰਨ ਸੀਬੀਆਈ ਨੇ ਇਸ ਕੇਸ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਜਸਟਿਸ ਅਭੈ ਐਸ ਓਕਾ ਅਤੇ ਉੱਜਲ ਭੂਯਾਨ ਦੇ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋਏ ਯਾਸੀਨ ਮਲਿਕ ਨੇ ਅਪੀਲ ਕੀਤੀ ਕਿ ਅਦਾਲਤ ਇਸ ਮਾਮਲੇ ਨੂੰ ਰਮਜ਼ਾਨ ਤੋਂ ਬਾਅਦ ਤੱਕ ਮੁਲਤਵੀ ਕਰ ਦੇਵੇ ਜਿਸ ਲਈ ਸੁਪਰੀਮ ਕੋਰਟ ਸਹਿਮਤ ਹੋ ਗਈ।
Advertisement
×