ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

SC collegium: ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਕਲਕੱਤਾ ਹਾਈ ਕੋਰਟ ਦੇ ਸਥਾਈ ਜੱਜ ਵਜੋਂ ਜਸਟਿਸ ਸੁਭੇਂਦੂ ਸਾਮੰਤਾ ਦੀ ਨਿਯੁਕਤੀ ਨੂੰ ਮਨਜ਼ੂਰੀ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਕੌਲਿਜੀਅਮ ਨੇ ਕਲਕੱਤਾ ਹਾਈ ਕੋਰਟ ਵਿੱਚ ਸਥਾਈ ਜੱਜ ਵਜੋਂ ਵਧੀਕ ਜੱਜ ਸੁਭੇਂਦੂ ਸਾਮੰਤਾ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਕੌਲਿਜੀਅਮ...
ਚਿੱਤਰ: ਸੰਦੀਪ ਜੋਸ਼ੀ
Advertisement

ਨਵੀਂ ਦਿੱਲੀ, 15 ਅਪਰੈਲ

ਸੁਪਰੀਮ ਕੋਰਟ ਕੌਲਿਜੀਅਮ ਨੇ ਕਲਕੱਤਾ ਹਾਈ ਕੋਰਟ ਵਿੱਚ ਸਥਾਈ ਜੱਜ ਵਜੋਂ ਵਧੀਕ ਜੱਜ ਸੁਭੇਂਦੂ ਸਾਮੰਤਾ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਕੌਲਿਜੀਅਮ ਨੇ ਅੱਜ ਮੀਟਿੰਗ ਵਿੱਚ ਕੀਤਾ। ਸੁਪਰੀਮ ਕੋਰਟ ਦੇ ਮਤੇ ਵਿੱਚ ਕਿਹਾ ਗਿਆ, ‘ਸੁਪਰੀਮ ਕੋਰਟ ਕੌਲਿਜੀਅਮ ਨੇ 15 ਅਪਰੈਲ ਨੂੰ ਹੋਈ ਆਪਣੀ ਮੀਟਿੰਗ ਵਿੱਚ ਕਲਕੱਤਾ ਹਾਈ ਕੋਰਟ ਵਿੱਚ ਸਥਾਈ ਜੱਜ ਵਜੋਂ ਜਸਟਿਸ ਸੁਭੇਂਦੂ ਸਾਮੰਤਾ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।’ ਜਸਟਿਸ ਸਾਮੰਤਾ ਦਾ ਜਨਮ 25 ਨਵੰਬਰ 1971 ਨੂੰ ਹੋਇਆ ਸੀ ਤੇ ਉਨ੍ਹਾਂ ਨੂੰ 18 ਮਈ 2022 ਨੂੰ ਕਲਕੱਤਾ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ।

Advertisement

Advertisement
Show comments