SC-LAND-COMPENSATION: ਉਚਿਤ ਮੁਆਵਜ਼ਾ ਦਿੱਤੇ ਬਿਨਾਂ ਜ਼ਮੀਨਾਂ ਐਕੁਆਇਰ ਨਹੀਂ ਕਰ ਸਕਦੇ ਸੂਬੇ: ਸੁਪਰੀਮ ਕੋਰਟ
ਨਵੀਂ ਦਿੱਲੀ, 22 ਨਵੰਬਰ SC-LAND-COMPENSATION: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਕਿਹਾ ਕਿ ਕਿਸੇ ਵੀ ਸੂਬੇ ਨੂੰ ਉਥੇ ਰਹਿੰਦੇ ਲੋਕਾਂ ਦੀ ਜ਼ਮੀਨ ਉਚਿਤ ਮੁਆਵਜ਼ਾ ਦਿੱਤੇ ਬਿਨਾਂ ਐਕੁਆਇਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜਸਟਿਸ ਬੀਆਰ ਗਵੱਈ ਅਤੇ ਕੇਵੀ ਵਿਸ਼ਵਨਾਥਨ...
Advertisement
ਨਵੀਂ ਦਿੱਲੀ, 22 ਨਵੰਬਰ
SC-LAND-COMPENSATION: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਕਿਹਾ ਕਿ ਕਿਸੇ ਵੀ ਸੂਬੇ ਨੂੰ ਉਥੇ ਰਹਿੰਦੇ ਲੋਕਾਂ ਦੀ ਜ਼ਮੀਨ ਉਚਿਤ ਮੁਆਵਜ਼ਾ ਦਿੱਤੇ ਬਿਨਾਂ ਐਕੁਆਇਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
Advertisement
ਜਸਟਿਸ ਬੀਆਰ ਗਵੱਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਭਾਵੇਂ ਜਾਇਦਾਦ ਦਾ ਅਧਿਕਾਰ ਹੁਣ ਮੌਲਿਕ ਅਧਿਕਾਰ ਨਹੀਂ ਰਿਹਾ, ਫਿਰ ਵੀ ਇਹ ਸੰਵਿਧਾਨਕ ਅਧਿਕਾਰ ਹੈ। ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਹੋਰਾਂ ਵੱਲੋਂ ਰਾਜ ਹਾਈ ਕੋਰਟ ਦੇ ਉਨ੍ਹਾਂ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬਾ ਸਰਕਾਰ ਮੁਆਵਜ਼ਾ ਦਿੱਤੇ ਬਿਨਾਂ ਲੋਕਾਂ ਦੀ ਜ਼ਮੀਨ ’ਤੇ ਕਬਜ਼ਾ ਨਹੀਂ ਕਰ ਸਕਦੀ।
ਬੈਂਚ ਨੇ ਦੱਸਿਆ ਕਿ ਜ਼ਮੀਨ ਮਾਲਕਾਂ ਨੇ ਇਸ ਮਾਮਲੇ ਸਬੰਧੀ ਪਹਿਲਾਂ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਕਿ ਭਾਵੇਂ ਉਨ੍ਹਾਂ ਦੀਆਂ ਜ਼ਮੀਨਾਂ ਦਾ ਕਬਜ਼ਾ ਸੜਕ ਬਣਾਉਣ ਲਈ ਲਿਆ ਗਿਆ ਸੀ ਪਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਪੀਟੀਆਈ
Advertisement
×