SC says no to plea against Muslims: ਰਮਜ਼ਾਨ: ਸੁਪਰੀਮ ਕੋਰਟ ਵੱਲੋਂ ਮੁਸਲਿਮਾਂ ਖ਼ਿਲਾਫ਼ ਪਟੀਸ਼ਨ ਦੀ ਸੁਣਵਾਈ ਤੋਂ ਇਨਕਾਰ
ਮੁਸਲਿਮ ਕਰਮਚਾਰੀਆਂ ਨੂੰ ਇੱਕ ਘੰਟਾ ਪਹਿਲਾਂ ਦਫ਼ਤਰ ਛੱਡਣ ਦੀ ਇਜਾਜ਼ਤ ਦੇਣ ਦੇ ਫੈਸਲਿਆਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ
Advertisement
ਨਵੀਂ ਦਿੱਲੀ, 7 ਮਾਰਚ
ਸੁਪਰੀਮ ਕੋਰਟ ਨੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਸਰਕਾਰਾਂ ਦੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਮੁਸਲਿਮ ਕਰਮਚਾਰੀਆਂ ਨੂੰ ਇੱਕ ਘੰਟਾ ਪਹਿਲਾਂ ਦਫ਼ਤਰ ਛੱਡਣ ਦੀ ਇਜਾਜ਼ਤ ਦੇਣ ਦੇ ਫੈਸਲਿਆਂ ਵਿਰੁੱਧ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਪਟੀਸ਼ਨਰ ਨੂੰ ਆਪਣੀ ਸ਼ਿਕਾਇਤ ਸਬੰਧਤ ਹਾਈ ਕੋਰਟਾਂ ਵਿੱਚ ਦਾਖਲ ਕਰਨ ਲਈ ਕਿਹਾ ਹੈ। ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣਨ ਨੇ ਕਿਹਾ ਕਿ ਇਹ ਪਟੀਸ਼ਨ ਦੋਵਾਂ ਸਰਕਾਰਾਂ ਦੇ ਸਰਕੂਲਰਾਂ ਨੂੰ ਚੁਣੌਤੀ ਦਿੰਦੀ ਹੈ।
Advertisement
ਇਸ ਤੋਂ ਬਾਅਦ ਬੈਂਚ ਨੇ ਕਿਹਾ, ‘ਕ੍ਰਿਪਾ ਕਰਕੇ ਹਾਈ ਕੋਰਟ ਜਾਓ।’
Advertisement
×