SC takes note of construction work in court premises despite GRAP-4 curbs: ਸੁਪਰੀਮ ਕੋਰਟ ਵੱਲੋਂ ਪਾਬੰਦੀਆਂ ਦੇ ਬਾਵਜੂਦ ਉਸਾਰੀ ਕਾਰਜਾਂ ਦਾ ਨੋਟਿਸ
ਨਵੀਂ ਦਿੱਲੀ, 18 ਨਵੰਬਰ ਦਿੱਲੀ ਤੇ ਐਨਸੀਆਰ ਖੇਤਰ ਵਿਚ ਹਵਾ ਪ੍ਰਦੂਸ਼ਣ ਵਧਣ ਤੇ ਚੌਥੇ ਪੜਾਅ ਦੀਆਂ ਪਾਬੰਦੀਆਂ ਲਾਗੂ ਹੋਣ ਦੇ ਬਾਵਜੂਦ ਇਮਾਰਤਾਂ ਦੀ ਉਸਾਰੀ ਦਾ ਕੰਮ ਜਾਰੀ ਹੈ ਜਿਸ ਦਾ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਸੁਪਰੀਮ ਕੋਰਟ ਵਿਚ ਅੱਜ...
Advertisement
ਨਵੀਂ ਦਿੱਲੀ, 18 ਨਵੰਬਰ
ਦਿੱਲੀ ਤੇ ਐਨਸੀਆਰ ਖੇਤਰ ਵਿਚ ਹਵਾ ਪ੍ਰਦੂਸ਼ਣ ਵਧਣ ਤੇ ਚੌਥੇ ਪੜਾਅ ਦੀਆਂ ਪਾਬੰਦੀਆਂ ਲਾਗੂ ਹੋਣ ਦੇ ਬਾਵਜੂਦ ਇਮਾਰਤਾਂ ਦੀ ਉਸਾਰੀ ਦਾ ਕੰਮ ਜਾਰੀ ਹੈ ਜਿਸ ਦਾ ਸੁਪਰੀਮ ਕੋਰਟ ਨੇ ਨੋਟਿਸ ਲਿਆ ਹੈ। ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਕਿ ਸਰਵਉਚ ਅਦਾਲਤ ਦੇ ਅਹਾਤੇ ਵਿਚ ਪਾਬੰਦੀਆਂ ਦੇ ਬਾਵਜੂਦ ਨਿਰਮਾਣ ਕਾਰਜ ਚੱਲ ਰਹੇ ਹਨ। ਇਹ ਜਾਣਕਾਰੀ ਜਸਟਿਸ ਅਭੈ ਐਸ ਓਕਾ ਦੀ ਅਗਵਾਈ ਵਾਲੇ ਬੈਂਚ ਦੇ ਧਿਆਨ ਵਿੱਚ ਲਿਆਂਦੀ ਗਈ ਜਿਸ ਤੋਂ ਬਾਅਦ ਜਸਟਿਸ ਨੇ ਅਦਾਲਤ ਦੇ ਸਕੱਤਰ ਜਨਰਲ ਨੂੰ ਪੇਸ਼ ਹੋਣ ਲਈ ਕਿਹਾ। ਇਹ ਪਤਾ ਲੱਗਿਆ ਕਿ ਸੁਪਰੀਮ ਕੋਰਟ ਦੀ ਕੋਰਟ-11 ਦੇ ਬਾਹਰ ਉਸਾਰੀ ਕਾਰਜ ਚੱਲ ਰਿਹਾ ਸੀ। ਅਦਾਲਤ ਨੇ ਸਕੱਤਰ ਜਨਰਲ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਪੀਟੀਆਈ
Advertisement
Advertisement
×