SC to hear plea of Allahbadia against FIRs on Tuesday: ਰਣਵੀਰ ਅਲਾਹਾਬਾਦੀਆ ਮਾਮਲੇ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 18 ਨੂੰ
ਨਵੀਂ ਦਿੱਲੀ, 17 ਫਰਵਰੀ
ਦੇਸ਼ ਦੀ ਸਰਵਉਚ ਅਦਲਤ ਯੂਟਿਊਬਰ ਰਣਵੀਰ ਅਲਾਹਾਬਾਦੀਆ ਦੀ ਪਟੀਸ਼ਨ ’ਤੇ ਭਲਕ 18 ਫਰਵਰੀ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿਚ ਭਲਕੇ ਹੋਣ ਵਾਲੀਆਂ ਸੁਣਵਾਈਆਂ ਵਿਚ ਅਲਾਹਾਬਾਦੀ ਦੀ ਪਟੀਸ਼ਨ ਵੀ ਦਰਜ ਹੈ। ਇਸ ਸੂਚੀ ਅਨੁਸਾਰ ਇਸ ਮਾਮਲੇ ਦੀ ਜਸਟਿਸ ਸੂਰਿਆ ਕਾਂਤ ਅਤੇ ਐੱਨ ਕੋਟਿਸਵਰ ਸਿੰਘ ਦਾ ਬੈਂਚ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ 14 ਫਰਵਰੀ ਨੂੰ ਅਲਾਹਬਾਦੀਆ ਦੇ ਵਕੀਲ ਅਭਿਨਵ ਚੰਦਰਚੂੜ ਨੇ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਚੀਫ਼ ਜਸਟਿਸ ਸੰਜੀਵ ਖੰਨਾ ਨੇ ਕਿਹਾ ਸੀ ਕਿ ਇਸ ਮਾਮਲੇ ਦੀ ਦੋ-ਤਿੰਨ ਦਿਨਾਂ ਵਿੱਚ ਸੁਣਵਾਈ ਕੀਤੀ ਜਾਵੇਗੀ।
ਦੱਸਣਾ ਬਣਦਾ ਹੈ ਕਿ ਰਣਵੀਰ ਨੇ ਕਾਮੇਡੀਅਨ ਸਮੈ ਰੈਨਾ ਦੇ ਯੂਟਿਊਬ ਰਿਐਲਿਟੀ ਸ਼ੋਅ ਦੇ ਇੱਕ ਪ੍ਰਤੀਯੋਗੀ ਨੂੰ ਉਸ ਦੇ ਮਾਪਿਆਂ ਅਤੇ ਜਿਨਸੀ ਸਬੰਧਾਂ ਬਾਰੇ ਸਵਾਲ ਕਰਦਿਆਂ ਟਿੱਪਣੀ ਕੀਤੀ ਸੀ ਜਿਸ ਕਾਰਨ ਕਈ ਲੋਕਾਂ ਨੇ ਉਸ ਦੇ ਪੋਡਕਾਸਟ ’ਤੇ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਬਾਅਦ ਅਲਾਹਾਬਾਦੀਆ ਨੇ ਇਸ ਟਿੱਪਣੀ ਲਈ ਮੁਆਫੀ ਵੀ ਮੰਗ ਲਈ ਸੀ। ਯੂਟਿਊਬਰ ਅਤੇ ਪੋਡਕਾਸਟਰ ਰਣਵੀਰ ਅਲਾਹਬਾਦੀਆ ਦੀਆਂ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਤੇ ਇਸ ਐੱਫਆਈਆਰਜ਼ ਵਿਰੁੱਧ ਉਸ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਅਲਾਹਾਬਾਦੀਆ ਵੱਲੋਂ ਪੇਸ਼ ਹੋਏ ਵਕੀਲ ਅਭਿਨਵ ਚੰਦਰਚੂੜ ਦੀਆਂ ਅਰਜ਼ੀਆਂ ਦਾ ਨੋਟਿਸ ਲੈਂਦਿਆਂ ਕਿਹਾ ਸੀ ਕਿ ਇਸ ਪਟੀਸ਼ਨ ਦੀ ਜਲਦੀ ਸੁਣਵਾਈ ਕੀਤੀ ਜਾਵੇਗੀ।