ਲਖਨਊ, 2 ਅਗਸਤ
ਉੱਤਰ ਪ੍ਰਦੇਸ਼ ਵਿੱਚ 9ਵੀਂ ਤੋਂ 12ਵੀਂ ਕਲਾਸ ਲਈ ਸਕੂਲ 16 ਅਗਸਤ ਤੋਂ ਵਿਦਿਆਰਥੀਆਂ ਦੀ 50 ਫ਼ੀਸਦੀ ਹਾਜ਼ਰੀ ਨਾਲ ਖੋਲ੍ਹੇ ਜਾ ਸਕਣਗੇ। ਇਹ ਜਾਣਕਾਰੀ ਅੱਜ ਸਰਕਾਰ ਵੱਲੋਂ ਜਾਰੀ ਹੁਕਮਾਂ ’ਚ ਦਿੱਤੀ ਗਈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਜਾਰੀ ਬਿਆਨ ’ਚ ਦੱਸਿਆ ਗਿਆ ਕਿ ਇਸ ਤੋਂ ਇਲਾਵਾ ਉੱਚ ਸਿੱਖਿਆ ਸੰਸਥਾਵਾਂ ਨੂੰ ਵੀ 1 ਸਤੰਬਰ ਤੋਂ ਕਲਾਸਾਂ ਲਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕਰੋਨਾ ਮਹਾਮਾਰੀ ਕਾਰਨ ਸੂਬੇ ’ਚ ਸਕੂਲ ਲੰਬੇ ਸਮੇਂ ਤੋਂ ਬੰਦ ਹਨ। -ਪੀਟੀਆਈ