ਨਵੀਂ ਦਿੱਲੀ: ਕੇਂਦਰੀ ਮੰਤਰੀ ਜਯੋਤਿਰਦਿੱਤਿਆ ਮਾਧਵਰਾਓ ਸਿੰਧੀਆ ਨੂੰ ਅੱਜ ਇੱਥੇ ਸਟੀਲ ਮੰਤਰਾਲੇ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ। ਸਿੰਧੀਆ ਕੋਲ ਇਸ ਵੇਲੇ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਵੀ ਹੈ। ਉਹ ਇਸ ਵੇਲੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਹਨ ਅਤੇ ਮੋਦੀ ਸਰਕਾਰ ਵਿੱਚ ਸਟੀਲ ਮੰਤਰਾਲੇ ਦੇ ਤੀਜੇ ਮੰਤਰੀ ਹਨ। ਸਿੰਧੀਆ ਨੇ ਇੱਕ ਟਵੀਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ’ਤੇ ਮੈਂ ਸਟੀਲ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਮੈਂ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਾਂਗਾ।’’ -ਪੀਟੀਆਈ