ਰਾਜਪਾਲ ਨਾਲ ਹੱਥੋਪਾਈ: ਸਪੀਕਰ ਨੇ ਮੁਅੱਤਲ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਵਾਇਆ

ਰਾਜਪਾਲ ਨਾਲ ਹੱਥੋਪਾਈ: ਸਪੀਕਰ ਨੇ ਮੁਅੱਤਲ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਵਾਇਆ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਵਿਪਿਨ ਪਰਮਾਰ।

ਸ਼ਿਮਲਾ, 27 ਫਰਵਰੀ

ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਸਪੀਕਰ ਵਿਪਿਨ ਪਰਮਾਰ ਨੇ ਸੂਬੇ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨਾਲ ਕਥਿਤ ਹੱਥੋਪਾਈ ਦੇ ਦੋਸ਼ ਵਿੱਚ ਵਿਰੋਧੀ ਧਿਰ ਦੇ ਪੰਜ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਐੱਫਆਈਆਰ ਦਰਜ ਕਰਵਾਈ ਹੈ। ਇਨ੍ਹਾਂ ਵਿਧਾਇਕਾਂ ਨੂੰ ਪੂਰੇ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਸਪੀਕਰ ਨੇ ਦੱਸਿਆ ਕਿ ਇਹ ਕੇਸ ਸ਼ੁੱਕਰਵਾਰ ਨੂੰ ਤਿੰਨ ਵਜੇ ਦਰਜ ਕਰਵਾਇਆ ਗਿਆ ਹੈ ਅਤੇ ਸ਼ਿਮਲਾ ਪਹੁੰਚਣ ਮਗਰੋਂ ਸੋਮਵਾਰ ਨੂੰ ਵੇਰਵੇ ਸਮੇਤ ਜਾਣਕਾਰੀ ਦਿੱਤੀ ਜਾਵੇਗੀ। ਸ਼ਨਿਚਰਵਾਰ ਨੂੰ ਇਸਤੋਂ ਪਹਿਲਾਂ ਵਿਧਾਨ ਸਭਾ ਸਕੱਤਰ ਯਸ਼ ਪਾਲ ਸ਼ਰਮਾ ਨੇ ਦੱਸਿਆ ਸੀ ਕਿ ਸਪੀਕਰ ਨੇ ਡੀਜੀਪੀ ਸੰਜੇ ਕੁੰਡੂ ਨੂੰ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਲਈ ਇੱਕ ਰਸਮੀ ਸ਼ਿਕਾਇਤ ਸੌਂਪੀ ਹੈ। ਹਾਲਾਂਕਿ ਪੁਲੀਸ ਨੇ ਇਸ ਸਬੰਧੀ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਡੀਜੀਪੀ ਨੇ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਲ ਚੱਲ ਰਿਹਾ ਹੈ। ਉਹ ਸਿਰਫ਼ ਸਪੀਕਰ ਨੂੰ ਹੀ ਜਾਣਕਾਰੀ ਦੇ ਸਕਦੇ ਹਨ। ਸ਼ੁੱਕਰਵਾਰ ਨੂੰ ਰਾਜਪਾਲ ਜਦੋਂ ਰਾਜ ਭਵਨ ਲਈ ਜਾ ਰਹੇ ਸਨ ਤਾਂ ਇਹ ਘਟਨਾ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਦੇ ਬਾਹਰ ਵਾਪਰੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All