ਕਿਸ਼ਤਵਾੜ ’ਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ
ਜੰਮੂ, 18 ਜੂਨ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪੁਲੀਸ ਅਤੇ ਫ਼ੌਜ ਦੇ ਜਵਾਨਾਂ ਵੱਲੋਂ ਚਟਰੂ ਦੇ ਸਿੰਘਪੋਰਾ ਜੰਗਲੀ ਇਲਾਕੇ ਵਿੱਚ ਅਤਿਵਾਦੀਆਂ ਦੀ ਸੂਚਨਾ ਮਿਲਣ ਮਗਰੋਂ ਇਹ ਕਾਰਵਾਈ ਕੀਤੀ ਗਈ। ਉਨ੍ਹਾਂ...
Advertisement
ਜੰਮੂ, 18 ਜੂਨ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਅੱਜ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪੁਲੀਸ ਅਤੇ ਫ਼ੌਜ ਦੇ ਜਵਾਨਾਂ ਵੱਲੋਂ ਚਟਰੂ ਦੇ ਸਿੰਘਪੋਰਾ ਜੰਗਲੀ ਇਲਾਕੇ ਵਿੱਚ ਅਤਿਵਾਦੀਆਂ ਦੀ ਸੂਚਨਾ ਮਿਲਣ ਮਗਰੋਂ ਇਹ ਕਾਰਵਾਈ ਕੀਤੀ ਗਈ।
Advertisement
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਕੁੱਝ ਅਤਿਵਾਦੀ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ, ਜਿਸ ਮਗਰੋਂ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਕੋਈ ਵੀ ਅਤਿਵਾਦੀ ਨਜ਼ਰ ਨਹੀਂ ਆਇਆ। ਇਸ ਤੋਂ ਪਹਿਲਾਂ ਅਪਰੈਲ ਅਤੇ ਮਈ ਵਿੱਚ ਚਟਰੂ ’ਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਫ਼ੌਜ ਦਾ ਜਵਾਨ ਅਤੇ ਤਿੰਨ ਅਤਿਵਾਦੀ ਮਾਰੇ ਗਏ ਸਨ। -ਪੀਟੀਆਈ
Advertisement
×