ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸ਼ੱਕੀ ਗਤੀਵਿਧੀ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ
ਪੁਲੀਸ, ਐੱਸ ਓ ਜੀ, ਫੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਜੁੱਟੀਆਂ
Advertisement
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਰਾਮਨਗਰ ਜੰਗਲ ਖੇਤਰ ਵਿੱਚ ਦੋ ਅਣਪਛਾਤੇ ਲੋਕਾਂ ਦੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਪੁਲੀਸ, ਸਪੈਸ਼ਲ ਅਪਰੇਸ਼ਨ ਗਰੁੱਪ (ਐੱਸ ਓ ਜੀ), ਫ਼ੌਜ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਸਾਂਝੀ ਟੀਮ ਨੇ ਜੋਫਰ ਇਲਾਕੇ ਦੀ ਘੇਰਾਬੰਦੀ ਕਰਕੇ ਸ਼ੱਕੀ ਲੋਕਾਂ ਦਾ ਪਤਾ ਲਗਾਉਣ ਅਤੇ ਸੰਭਾਵੀ ਸੁਰੱਖਿਆ ਖ਼ਤਰੇ ਨੂੰ ਟਾਲਣ ਲਈ ਡੂੰਘੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
Advertisement
ਅਧਿਕਾਰੀਆਂ ਅਨੁਸਾਰ, ਮੁਹਿੰਮ ਦੀ ਨਿਗਰਾਨੀ ਲਈ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਮੁਹਿੰਮ ਤਹਿਤ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।
Advertisement
ਉਨ੍ਹਾਂ ਦੱਸਿਆ ਕਿ ਕਈ ਥਾਵਾਂ 'ਤੇ ਤਲਾਸ਼ੀ ਲਈ ਜਾ ਰਹੀ ਹੈ।
Advertisement
×

