ਨਵੀਂ ਦਿੱਲੀ: ‘ਸੇਬੀ’ ਨੇ ਅੱਜ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਦੇ ਸਕਿਉਰਿਟੀਜ਼ ਬਾਜ਼ਾਰ ਵਿਚ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਉਸ ’ਤੇ ਦਸ ਸਾਲਾਂ ਦੀ ਪਾਬੰਦੀ ਲਾਈ ਗਈ ਹੈ ਤੇ ਪੰਜ ਕਰੋੜ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਸੇਬੀ ਨੇ ਚੋਕਸੀ ’ਤੇ ਗੀਤਾਂਜਲੀ ਗਰੁੱਪ ਦੇ ਸ਼ੇਅਰਾਂ ਵਿਚ ਧੋਖਾਧੜੀ ਦਾ ਦੋਸ਼ ਲਾਇਆ ਹੈ। ਜ਼ਿਕਰਯੋਗ ਹੈ ਕਿ ਚੋਕਸੀ ਤੇ ਨੀਰਵ ਮੋਦੀ ਪੀਐਨਬੀ ਬੈਂਕ ਘੁਟਾਲੇ ਦੇ ਮੁਲਜ਼ਮ ਹਨ ਤੇ ਦੇਸ਼ ਤੋਂ ਬਾਹਰ ਹਨ। ਮੋਦੀ ਬਰਤਾਨੀਆ ਦੀ ਜੇਲ੍ਹ ਵਿਚ ਹੈ ਤੇ ਉਸ ਨੇ ਆਪਣੀ ਹਵਾਲਗੀ ਨੂੰ ਚੁਣੌਤੀ ਦਿੱਤੀ ਹੈ। -ਪੀਟੀਆਈ