ਈਵੀਐੱਮ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਦਾ ਦੂਜਾ ਬੈਂਚ ਕਰੇਗਾ ਸੁਣਵਾਈ: ਚੀਫ਼ ਜਸਟਿਸ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਲੈਕਟ੍ਰੌਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੀ ਤਸਦੀਕ ਲਈ ਨੀਤੀ ਬਣਾਉਣ ਵਾਲੀ ਪਟੀਸ਼ਨ ’ਤੇ ਹੁਣ ਜਸਟਿਸ ਦੀਪਾਂਕਰ ਦੱਤਾ ਦੀ ਪ੍ਰਧਾਨਗੀ ਵਾਲਾ ਬੈਂਚ ਅਗਲੇ ਸਾਲ ਜਨਵਰੀ ਵਿੱਚ ਸੁਣਵਾਈ ਕਰੇਗਾ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ...
Advertisement
ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਲੈਕਟ੍ਰੌਨਿਕ ਵੋਟਿੰਗ ਮਸ਼ੀਨ (ਈਵੀਐੱਮ) ਦੀ ਤਸਦੀਕ ਲਈ ਨੀਤੀ ਬਣਾਉਣ ਵਾਲੀ ਪਟੀਸ਼ਨ ’ਤੇ ਹੁਣ ਜਸਟਿਸ ਦੀਪਾਂਕਰ ਦੱਤਾ ਦੀ ਪ੍ਰਧਾਨਗੀ ਵਾਲਾ ਬੈਂਚ ਅਗਲੇ ਸਾਲ ਜਨਵਰੀ ਵਿੱਚ ਸੁਣਵਾਈ ਕਰੇਗਾ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਸੰਜੇ ਕੁਮਾਰ ਦੇ ਬੈਂਚ ਨੇ ਕਿਹਾ ਕਿ ਹਰਿਆਣਾ ਦੇ ਸਾਬਕਾ ਮੰਤਰੀ ਤੇ ਪੰਜ ਵਾਰ ਦੇ ਵਿਧਾਇਕ ਕਰਨ ਸਿੰਘ ਦਲਾਲ ਅਤੇ ਲਖਨ ਕੁਮਾਰ ਸਿੰਗਲਾ ਦੀ ਤਾਜ਼ਾ ਪਟੀਸ਼ਨ ’ਤੇ ਜਸਟਿਸ ਦੱਤਾ ਦੀ ਪ੍ਰਧਾਨਗੀ ਵਾਲਾ ਬੈਂਚ 20 ਜਨਵਰੀ 2025 ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਵਿੱਚ ਸੁਣਵਾਈ ਕਰੇਗਾ। -ਪੀਟੀਆਈ
Advertisement
Advertisement