ਸ੍ਰੀਨਗਰ: ਗੁਪਕਾਰ ਐਲਾਨਨਾਮੇ ਬਾਰੇ ਲੋਕਾਂ ਦੇ ਗੱਠਜੋੜ (ਪੀਏਜੀਡੀ) ਵਿੱਚ ਸ਼ਾਮਲ ਅਤੇ ਜੰਮੂ ਤੇ ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਬਹਾਲ ਕਰਨ ਦੀ ਮੰਗ ਕਰ ਰਹੀਆਂ ਮੁੱਖ ਧਾਰਾ ਨਾਲ ਜੁੁੜੀਆਂ ਛੇ ਪਾਰਟੀਆਂ ਮੰਗਲਵਾਰ ਨੂੰ ਮੀਟਿੰਗ ਕਰਕੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਹਾਲੀਆ ਸਰਬ ਪਾਰਟੀ ਮੀਟਿੰਗ ਬਾਰੇ ਚਰਚਾ ਕਰਨਗੀਆਂ। ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਹੋਈ ਸਰਬ ਪਾਰਟੀ ਮੀਟਿੰਗ ਮਗਰੋਂ ਗੁਪਕਾਰ ਗੱਠਜੋੜ ਦੀ ਇਹ ਪਲੇਠੀ ਮੀਟਿੰਗ ਹੋਵੇਗੀ। ਗੱਠਜੋੜ ਦੇ ਚੇਅਰਪਰਸਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਮੀਟਿੰਗ ਸਵੇਰੇ 11 ਵਜੇ ਹੋਵੇਗੀ। -ਪੀਟੀਆਈ