ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਜੰਗਲਾਂ ਵਿੱਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜ਼ਾਹਿਦੀਨ ਦੇ ਅਤਿਵਾਦੀਆਂ ਦੀ ਛੁਪਣਗਾਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ, ‘ਸੂਚਨਾ ਦੇ ਆਧਾਰ ’ਤੇ ਪੁਲੀਸ, ਫ਼ੌਜ ਤੇ ਸੀਆਰਪੀਐੱਫ ਨੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਖੇਤਰ ਵਿੱਚ ਸੀਰ-ਪਸਤੂਨਾ ਦੇ ਜੰਗਲਾਂ ਵਿੱਚ ਅਤਿਵਾਦੀਆਂ ਦੇ ਟਿਕਾਣੇ ਦਾ ਪਤਾ ਲਾਇਆ।’ ਉਨ੍ਹਾਂ ਕਿਹਾ ਕਿ ਟੀਮ ਵੱਲੋਂ ਖੇਤਰ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਇਸ ਟਿਕਾਣੇ ਦਾ ਪਤਾ ਲੱਗਾ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ।
-ਪੀਟੀਆਈ