ਸੁਰੇਸ਼ ਐੱਸ. ਡੁੱਗਰ
ਜੰਮੂ, 6 ਫਰਵਰੀ
ਅੱਜ ਸੁਰੱਖਿਆ ਬਲਾਂ ਨੇ ਸਾਂਬਾ ਜ਼ਿਲ੍ਹੇ ‘ਚ ਸਥਿਤ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸੇ ਤੋਂ ਘੁਸਪੈਠ ਕਰਕੇ ਭਾਰਤੀ ਖੇਤਰ ‘ਚ ਆ ਰਹੇ ਤਿੰਨ ਘੁਸਪੈਠੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਦੇ ਕਬਜ਼ੇ ‘ਚੋਂ 36 ਕਿਲੋ ਹੈਰੋਇਨ ਬਰਾਮਦ ਹੋਈ ਹੈ। ਕੱਲ੍ਹ ਵੀ ਐਲਓਸੀ ਦੇ ਉੜੀ ਇਲਾਕੇ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 9 ਕਿਲੋ ਹੈਰੋਇਨ ਬਰਾਮਦ ਹੋਈ ਸੀ।