ਨਵੀਂ ਦਿੱਲੀ, 27 ਅਪਰੈਲ
ਸੁਪਰੀਮ ਕੋਰਟ ਨੇ ਚੈੱਕ ਬਾਊਂਸ ਕੇਸਾਂ ਦੇ ਛੇਤੀ ਨਬਿੇੜੇ ਲਈ ਵਿਸ਼ੇਸ਼ ਕੋਰਟਾਂ ਸਥਾਪਤ ਕਰਨ ਸਬੰਧੀ ਸੁਝਾਅ ਲਈ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਹਾਈ ਕੋਰਟਾਂ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਜਸਟਿਸ ਐੱਲ.ਨਾਗੇਸ਼ਵਰ ਰਾਓ, ਜਸਟਿਸ ਬੀ.ਆਰ.ਗਵਈ ਤੇ ਜਸਟਿਸ ਐੱਸ.ਰਵਿੰਦਰ ਭੱਟ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਪੰਜ ਹਾਈ ਕੋਰਟਾਂ ਨੂੰ ਕਿਹਾ ਕਿ ਉਹ ਪਾਇਲਟ ਪ੍ਰਾਜੈਕਟ ਤਹਿਤ ਇਕ ਜ਼ਿਲ੍ਹੇ ਵਿੱਚ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕੋਰਟ ਸਥਾਪਤ ਕਰਨ ਸਬੰਧੀ ਸੁਝਾਅ ਬਾਰੇ ਆਪਣਾ ਪ੍ਰਤੀਕਰਮ ਦੇਣ। ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਇਸ ਕੇਸ ਵਿੱਚ ਅਦਾਲਤੀ ਮਿੱਤਰ ਨਿਯੁਕਤ ਕੀਤਾ ਗਿਆ ਹੈ। -ਪੀਟੀਆਈ