ਸ਼ਾਂਤੀਨਿਕੇਤਨ, 24 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ‘ਆਤਮ-ਨਿਰਭਰ ਭਾਰਤ’ ਮੁਹਿੰਮ ਨੂੰ ਵਿਸ਼ਵ ਭਲਾਈ ਲਈ ਰਾਹ ਦੱਸਦਿਆਂ ਕਿਹਾ ਕਿ ਇਹ ਭਾਰਤ ਨੂੰ ਮਜ਼ਬੂਤ ਕਰਨ ਅਤੇ ਵਿਸ਼ਵ ਵਿੱਚ ਖੁਸ਼ਹਾਲੀ ਲਿਆਉਣ ਦੀ ਮੁਹਿੰਮ ਹੈ। ਪੱਛਮੀ ਬੰਗਾਲ ਦੇ ਸ਼ਾਂਤੀਨਿਕੇਤਨ ਵਿੱਚ ਵਿਸ਼ਵ ਭਾਰਤੀ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਦਾ ਸੰਦੇਸ਼ ਅੱਜ ਦੁਨੀਆਂ ਭਰ ਵਿੱਚ ਪਹੁੰਚ ਰਿਹਾ ਹੈ।