ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀਨਗਰ, 29 ਜੂਨ
ਕਸ਼ਮੀਰ ਦੇ ਵੱਖਵਾਦੀ ਆਗੂ ਸਈਦ ਅਲੀ ਸ਼ਾਹ ਗਿਲਾਨੀ ਨੇ ਹੁਰੀਅਤ ਕਾਨਫਰੰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਕਰੀਬ 27 ਵਰ੍ਹਿਆਂ ਤਕ ਹੁਰੀਅਤ ਵਿੱਚ ਰਹੇ। ਉਹ 1993 ਤੋਂ ਹੁਰੀਅਤ ਵਿੱਚ ਸਨ ਅਤੇ ਸਾਲ 2003 ਵਿੱਚ ਉਨ੍ਹਾਂ ਨੂੰ ਹੁਰੀਅਤ ਦਾ ਲਾਈਫ ਟਾਈਮ ਚੇਅਰਮੈਨ ਬਣਾਇਆ ਗਿਆ ਸੀ। ਇਕ ਆਡੀਓ ਸੁਨੇਹਾ ਜਾਰੀ ਕਰਦਿਆਂ ਗਿਲਾਨੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਫੈਸਲੇ ਬਾਰੇ ਸਭਨਾਂ ਨੂੰ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਉਨ੍ਹਾਂ ਅਸਤੀਫਾ਼ ਦੇਣ ਦਾ ਫੈਸਲਾ ਕੀਤਾ ਹੈ। ਫੈਸਲੇ ਸਬੰਧੀ ਹੁਰੀਅਤ ਦੇ ਸਭਨਾਂ ਲੋਕਾਂ ਨੂੰ ਪੱਤਰ ਲਿਖ ਕੇ ਸੂਚਨਾ ਦੇ ਦਿੱਤੀ ਗਈ ਹੈ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਹਨ।